ਮਨੀਪੁਰ ਦੇ ਬਿਸ਼ਨੂਪੁਰ ਜ਼ਿਲ੍ਹੇ ਵਿੱਚ ਹਥਿਆਰਬੰਦ ਲੋਕਾਂ ਵੱਲੋਂ ਅਸਾਮ ਰਾਈਫਲਜ਼ ਦੇ ਵਾਹਨ ’ਤੇ ਹਮਲਾ ਕੀਤਾ ਗਿਆ। ਇਸ ਘਟਨਾ ਵਿੱਚ ਇੱਕ ਜਵਾਨ ਸ਼ਹੀਦ ਹੋ ਗਿਆ ਜਦਕਿ ਤਿੰਨ ਹੋਰ ਜ਼ਖਮੀ ਹੋਏ ਹਨ।
ਅਧਿਕਾਰੀਆਂ ਨੇ ਦੱਸਿਆ ਕਿ ਇਹ ਹਮਲਾ ਉਸ ਸਮੇਂ ਹੋਇਆ ਜਦੋਂ ਅਸਾਮ ਰਾਈਫਲਜ਼ ਦੇ ਜਵਾਨ ਇੰਫਾਲ ਤੋਂ ਬਿਸ਼ਨੂਪੁਰ ਵੱਲ ਜਾ ਰਹੇ ਸਨ। ਅਚਾਨਕ ਬੰਦੂਕਧਾਰੀਆਂ ਨੇ ਉਨ੍ਹਾਂ ਦੇ ਵਾਹਨ ਨੂੰ ਨਿਸ਼ਾਨਾ ਬਣਾਇਆ।
ਪੁਲੀਸ ਤੇ ਸਥਾਨਕ ਲੋਕ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਭੇਜਿਆ ਗਿਆ। ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਹਮਲਾਵਰਾਂ ਦੀ ਤਲਾਸ਼ ਜਾਰੀ ਹੈ।